ਕੇਂਦਰੀ ਮੰਤਰੀਆਂ ਨਾਲ ਮੀਟਿੰਗ ਲਈ ਕਿਸਾਨ-ਜਥੇਬੰਦੀਆਂ ਦੇ ਆਗੂ ਦਿੱਲੀ ਰਵਾਨਾ

 

 

ਚੰਡੀਗੜ੍ਹ, 13 ਨਵੰਬਰ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ-ਸੋਧ ਬਿਲ-2020 ਖ਼ਿਲਾਫ਼ ਸੰਘਰਸ਼ ਦੇ ਰਾਹ ਪਈਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਦਿੱਤੇ ਸੱਦੇ ਨੂੰ ਪ੍ਰਵਾਨ ਕਰਨ ਤੋਂ ਬਾਅਦ ਅੱਜ ਸਵੇਰੇ ਹੀ ਦਿੱਲੀ ਲਈ ਰਵਾਨਾ ਹੋ ਗਈਆਂ ਹਨ। ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਵਿਗਿਆਨ-ਭਵਨ ਵਿੱਚ ਕਿਸਾਨ-ਆਗੂਆਂ ਦੀ ਮੀਟਿੰਗ ਹੋਵੇਗੀ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ, ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਮਿੱਥਣ, ਸਾਰੀਆਂ ਜਿਣਸਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਮੁਤਾਬਕ ਹੋਣ ਦੀ ਗਰੰਟੀ ਸਮੇਤ ਹੋਰਨਾਂ ਕਿਸਾਨੀ ਮੁੱਦਿਆਂ ਸਬੰਧੀ ਗੱਲ ਕਰਨਗੀਆਂ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਵੱਖਰੇ ਤੌਰ ‘ਤੇ ਦਿੱਲੀ ਮੀਟਿੰਗ ਲਈ ਜਾਣਗੇ ਜਦੋਂ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

Courtesy Punjabi TRibune