ਚੰਡੀਗੜ੍ਹ, 18 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ ‘ਤੇ ਹਟਾਉਣ ਤੋਂ ਇਨਕਾਰ ਕਰਨ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ ‘ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਇਹ ਆਰਥਿਕ ਘਾਟੇ ਦਾ ਕਾਰਨ ਬਣਿਆ ਹੋਇਆ ਹੈ। ਉਹ ਕਿਸਾਨ ਯੂਨੀਅਨਾਂ ਦੀ ਅੱਜ ਹੋਈ ਮੀਟਿੰਗ ਲੲੇ ਗਏ ਫੈਸਲੇ ’ਤੇ ਆਪਣਾ ਪ੍ਰਤੀਕਰਮ ਦੇ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰੀ ਰੇਲਾਂ ਰੋਕਣ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਲਿਆ ਗਿਆ ਫੈਸਲਾ ਬਹੁਤ ਮੰਦਭਾਗਾ ਹੈ ਕਿਉਂ ਜੋ ਇਸ ਨਾਲ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਵੀ ਅੜਿੱਕਾ ਬਣਿਆ ਹੋਇਆ ਹੈ।
Courtesy Indian EXpress