ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ ਦਫ਼ਤਰ ਵਲੋਂ ਐੱਮ. ਸਿੰਘ ਨੇ ਇਸ ਸਬੰਧੀ ਬਕਾਇਦਾ ਸੁਨੇਹੇ ਲਾ ਦਿੱਤੇ ਗਏ ਹਨ। ਕਿਸਾਨ ਜਥੇਬੰਦੀਆਂ ਵਲੋਂ ਇਸ ਸੁਨੇਹੇ ਨੂੰ ਪ੍ਰਵਾਨ ਕਰਦਿਆਂ ਭਲਕੇ ਮੀਟਿੰਗ ਵਿਚ ਜਾਣ ਲਈ ਆਪਣੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ( ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਵਿੱਚ ਸਰਕਾਰ ਵਲੋਂ ਸਨੇਹਾ ਪੁੱਜ ਗਿਆ ਹੈ। ਸੰਘਰਸ਼ਸੀਲ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪੰਜਾਬ ਭਵਨ ਵਿੱਚ ਸਵੇਰਜੇ 11 ਵਜੇ ਮੀਟਿੰਗ ਹੋਵੇਗੀ ਤਾਂ ਜੋ ਮੁੱਖ ਮੰਤਰੀ ਕੋਲ ਉਠਾਏ ਜਾਣ ਵਾਲੇ ਮਸਲਿਆਂ ਨੂੰ ਆਪਸ ਵਿੱਚ ਵਿਚਾਰਿਆ ਜਾ ਸਕੇ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੰਜਾਬ ਵਿੱਚ ਯੂਰੀਆ ਖਾਦ ਦੀ ਘਾਟ, ਝੋਨੇ ਦੀ ਖਰੀਦ, ਬਾਹਰਲੇ ਰਾਜਾਂ ਵਿਚੋਂ ਆਉਂਦੇ ਝੋਨੇ ਸਣੇ ਅਨੇਕਾਂ ਮਸਲਿਆਂ ਨੂੰ ਵਿਚਾਰਿਆ ਜਾਵੇਗਾ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ ਤਾਂ ਜੋ ਮਾਲ ਗੱਡੀਆਂ ਸਮੇਤ ਰੁਕੇ ਪੰਜਾਬ ਦੇ ਹੋਰ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।
courtesy Punjabi Tribune