ਸੋਨੀਆ ਨੇ ਮਨਮੋਹਨ ਸਿੰਘ ਦੀ ਅਗਵਾਈ ’ਚ ਤਿੰਨ ਅਹਿਮ ਕਮੇਟੀਆਂ ਬਣਾਈਆਂ

ਨਵੀਂ ਦਿੱਲੀ, 20 ਨਵੰਬਰ

ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰ-ਵਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ, ਜਿਨ੍ਹਾਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਦੁਆਰਾ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ ਹਨ, ਜਿਹੜੀਆਂ ਵਿਦੇਸ਼ੀ, ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਮਾਮਲਿਆਂ ਨਾਲ ਸਬੰਧਤ ਨੀਤੀਆਂ ਅਤੇ ਮੁੱਦਿਆਂ ਬਾਰੇ ਵਿਚਾਰ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੀਆਂ। ਕਮੇਟੀਆਂ ਵਿੱਚ ਪੀ. ਚਿਦੰਬਰਮ, ਗ਼ੁਲਾਮ ਨਬੀ ਆਜ਼ਾਦ, ਦਿਗਵਿਜੈ ਸਿੰਘ ਤੇ ਪਾਰਟੀ ਦੇ ਹੋਰ ਕਈ ਨੇਤਾ ਸ਼ਾਮਲ ਹਨ।

courtesy Punjabi Tribune