ਕੈਪਟਨ ਨੇ ਵਧਾਇਆ ‘ਦੋਸਤੀ ਦਾ ਹੱਥ’: ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ’ਤੇ ਸੱਦਿਆ

ਚੰਡੀਗੜ੍ਹ, 24 ਦਸੰਬਰ

ਕੈਪਟਨ ਨੇ ਵਧਾਇਆ ‘ਦੋਸਤੀ ਦਾ ਹੱਥ’: ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ’ਤੇ ਸੱਦਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ।

ਪਿਛਲੇ ਕਾਫ਼ੀ ਸਮੇਂ ਤੋਂ ਦੋਵਾਂ ਨੇਤਾਵਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ ਤੇ ਇਸ ਸੱਦੇ ਤੋਂ ਲੱਗਦਾ ਹੈ ਕਿ ਹੁਣ ਦੋਵੇਂ ਇਸ ਸਥਿਤੀ ਨੂੰ ਬਦਲਣ ਦੇ ਰੌਂਅ ਵਿੱਚ ਹਨ। ਇਸੇ ਤਹਿਤ ਮੁੱਖ ਮੰਤਰੀ ਨੇ ਪਹਿਲ ਕਰਦਿਆਂ ਸਿੱਧੂ ਨੂੰ ਲੰਚ ਦਾ ਸੱਦਾ ਦਿੱਤਾ ਹੈ। ਦੋਵਾਂ ਦੇ ਇਸ ਮੀਟਿੰਗ ਦੌਰਾਨ ਪੰਜਾਬ ਤੇ ਦੇਸ਼ ਦੇ ਹਾਲਾਤ ਦੇ ਨਾਲ ਨਾਲ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕਰਨ ਦੀ ਸੰਭਾਵਨਾ ਹੈ।

Courtesy Punjabi Tribune