ਕੇਂਦਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਮੁੜ ਸੱਦਾ: 3 ਦਸਬੰਰ ਨੂੰ ਦਿੱਲੀ ਸੱਦਿਆ

ਕੇਂਦਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਮੁੜ ਸੱਦਾ: 3 ਦਸਬੰਰ ਨੂੰ ਦਿੱਲੀ ਸੱਦਿਆ

ਸਰਬਜੀਤ ਸਿੰਘ ਭੰਗੂ

ਪਟਿਆਲਾ, 24 ਨਵੰਬਰ

ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਦੁਬਾਰਾ ਤਿੰਨ ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਬਾਰੇ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅੱਜ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਅਨੁਸਾਰ ਇਹ ਮੀਟਿੰਗ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕੀਤੀ ਜਾਵੇਗੀ। ਮੀਟਿੰਗ ਲਈ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ ਤੇ ਇਹ ਮੀਟਿੰਗ ਹਾਲ ਨੰਬਰ ਦੋ ਪਹਿਲੀ ਮੰਜ਼ਿਲ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਵੇਗੀ। ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਪਟਿਆਲਾ ਨੇ ਕੇਂਦਰ ਸਰਕਾਰ ਤੋਂ ਅਜਿਹੀ ਮੀਟਿੰਗ ਦਾ ਸੱਦਾ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ।

COurtesy Punjabi Tribune