ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਤੇ ਸਪੀਕਰ ਓਮ ਬਿਰਲਾ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਤੇ ਸਪੀਕਰ ਓਮ ਬਿਰਲਾ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 5 ਦਸੰਬਰ

ਸ਼ਨਿਚਰਵਾਰ ਦੁਪਹਿਰੇ 2 ਵਜੇ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਹੋਰ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਿਸਾਨ ਅੰਦੋਲਨ ਦੇ ਪ੍ਰਚੰਡ ਹੋਣ ਕਾਰਨ ਸਰਕਾਰ ਦੀ ਚਿੰਤਾ ਵਧ ਗਈ ਹੈ। ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਫੈਸਲਾਕੁੰਨ ਹੈ। ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਕਿਸਾਨ ਅੱਜ ਨਰਿੰਦਰ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਵੀ ਫੂਕਣਗੇ। ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਪੱਛਮ ਬੰਗਾਲ ਦੇ ਕਿਸਾਨ ਆਗੂਆਂ ਨੇ ਸਮੂਹਿਕ ਤੌਰ ’ਤੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਲਈ ਜਾਣਗੇ, ਪਰ ਕੇਂਦਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਦੀ ਗਾਰੰਟੀ ਦੇਣ ਦੇ ਭਰੋਸੇ ਮਗਰੋਂ ਹੀ ਅੰਦੋਲਨ ਵਾਪਸ ਲਿਆ ਜਾਵੇਗਾ। ਉਧਰ, ਸ਼ਨਿਚਰਵਾਰ ਨੂੰ ਲੋਕਸਭਾ ਸਪੀਕਰ ਓਮ ਬਿਰਲਾ ਨੇ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।

Courtesy Punjabi Tribune