ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਆਪਣਾ ਕੰਮ ਸ਼ੁਰੂ ਕੀਤਾ: 8 ਰਾਜਾਂ ਦੀਆਂ 10 ਕਿਸਾਨ ਜਥੇਬੰਦੀਆਂ ਨਾਲ ਕੀਤੀ ਚਰਚਾ

ਨਵੀਂ ਦਿੱਲੀ, 21 ਜਨਵਰੀ

ਨਵੇਂ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੁਆਰਾ ਨਿਯੁਕਤ ਕੀਤੇ ਪੈਨਲ ਨੇ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਤੇ ਸੰਬਧ ਧਿਰਾਂ ਤੋਂ ਉਨ੍ਹਾਂ ਦੀ ਰਾਇ ਲੈਣੀ ਸ਼ੁਰੂ ਕਰ ਦਿੱਤੀ। ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਸਣੇ ਅੱਠ ਰਾਜਾਂ ਦੀਆਂ 10 ਕਿਸਾਨ ਸੰਗਠਨਾਂ ਨਾਲ ਗੱਲਬਾਤ ਕੀਤੀ। ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਤਿੰਨ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ ਸੀ ਤੇ ਚਾਰ ਮੈਂਬਰੀ ਕਮੇਟੀ ਬਣਾ ਕੇ ਸਬੰਧਤ ਧਿਰਾਂ ਨਾਲ ਚਰਚਾ ਕਰਨ ਬਾਅਦ ਦੋ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ ਸੀ। ਕਮੇਟੀ ਦੇ ਇਕ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਇਹ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਹੁਣ ਇਹ ਤਿੰਨ ਮੈਂਬਰੀ ਕਮੇਟੀ ਹੀ ਹੈ। ਪੈਨਲ ਨੇ ਬਿਆਨ ਵਿੱਚ ਕਿਹਾ ਕਿ ਇਹ ਗੱਲਬਾਤ ਵੀਰਵਾਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਤਿਲੰਗਾਨਾ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਦੀਆਂ ਦਸ ਕਿਸਾਨ ਜਥੇਬੰਦੀਆਂ ਨੇ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ।

Source link