ਲਹਿਰਾਗਾਗਾ: ਕਿਸਾਨਾਂ ਦਾ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ


ਰਮੇਸ਼ ਭਾਰਦਵਾਜ

ਲਹਿਰਾਗਾਗਾ, 24 ਜਨਵਰੀ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 116ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬਲਾਕ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਮਜ਼ਦੂਰਾਂ ਨੇ ਮਿਲ ਕੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਅੱਜ ਦਿੱਲੀ ਵੱਲ ਨੂੰ ਚਾਲੇ ਪਾਏ ਹਨ। ਇਸ ਮੌਕੇ ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ, ਜਗਦੀਪ ਸਿੰਘ ਲਹਿਲ ਖੁਰਦ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਜਸ਼ਨਦੀਪ ਕੌਰ ਪਸ਼ੌਰ, ਬੱਬਨ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ



Source link