ਨੇਪਾਲ: ‘ਪ੍ਰਚੰਡ’ ਧੜੇ ਨੇ ਓਲੀ ਦੀ ਪਾਰਟੀ ਮੈਂਬਰਸ਼ਿਪ ਰੱਦ ਕੀਤੀ


ਕਾਠਮੰਡੂ, 24 ਜਨਵਰੀ

ਨੇਪਾਲ ਕਮਿਊਨਿਸਟ ਪਾਰਟੀ ਦੇ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਦੀ ਅਗਵਾਈ ਵਾਲੇ ਧੜੇ ਨੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪ੍ਰਚੰਡ ਦੇ ਧੜੇ ਨੇ ਓਲੀ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਇਆ ਹੈ। ਇਸ ਤਰ੍ਹਾਂ ਸੱਤਾਧਾਰੀ ਪਾਰਟੀ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਓਲੀ ਦੀ ਪਾਰਟੀ ਮੈਂਬਰਸ਼ਿਪ ਰੱਦ ਕਰਨ ਬਾਰੇ ਫ਼ੈਸਲਾ ਪ੍ਰਚੰਡ ਦੇ ਧੜੇ ਨੇ ਸਥਾਈ ਕਮੇਟੀ ਦੀ ਮੀਟਿੰਗ ਵਿਚ ਲਿਆ। ਇਸ ਮੌਕੇ ਮਾਧਵ ਕੁਮਾਰ ਨੇਪਾਲ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਓਲੀ ਵੱਲੋਂ ਹਾਲ ਹੀ ਵਿਚ ਚੁੱਕੇ ਗਏ ਕਦਮਾਂ ਮਗਰੋਂ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ। ਪਰ ਓਲੀ ਸਪੱਸ਼ਟੀਕਰਨ ਦੇਣ ਵਿਚ ਨਾਕਾਮ ਰਹੇ ਹਨ। ਇਸ ਤੋਂ ਪਹਿਲਾਂ ਪ੍ਰਚੰਡ ਦੇ ਧੜੇ ਨੇ ਓਲੀ ਨੂੰ ਪਾਰਟੀ ਕੋ-ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। -ਪੀਟੀਆਈSource link