ਬੇਗੋਵਾਲ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ

ਬੇਗੋਵਾਲ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ


ਦਲੇਰ ਸਿੰਘ ਚੀਮਾ

ਭੁਲੱਥ, 24 ਜਨਵਰੀ

ਬੇਗੋਵਾਲ ਦੇ ਵਸਨੀਕ ਰਘਬੀਰ ਸਿੰਘ (45) ਪੁੱਤਰ ਦਲੀਪ ਸਿੰਘ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ ਸਬੰਧੀ ਨਗਰ ਪੰਚਾਇਤ ਦੇ ਪ੍ਰਧਾਨ ਰਾਜਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਰਘਬੀਰ ਸਿੰਘ ਕਰੀਬ 25 ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਤਲਾਸ਼ ‘ਚ ਅਮਰੀਕਾ ਗਿਆ ਸੀ ਅਤੇ ਉਹ ਇਸ ਸਮੇਂ ਅਮਰੀਕਾ ਦੇ ਨਿਊਜਰਸੀ ਸ਼ਹਿਰ ‘ਚ ਆਪਣੀ ਪਤਨੀ, ਬੇਟੀ ਤੇ ਬੇਟੇ ਨਾਲ ਪੱਕੇ ਤੌਰ ‘ਤੇ ਰਹਿ ਰਿਹਾ ਸੀ। ਬੀਤੀ ਰਾਤ ਉਨ੍ਹਾਂ ਦੀ ਭਰਜਾਈ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਰਘਬੀਰ ਸਿੰਘ ਦਾ ਐਕਸੀਡੈਂਟ ਹੋ ਗਿਆ ਤੇ ਬਾਅਦ ‘ਚ ਉਸ ਦੀ ਮੌਤ ਹੋ ਗਈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤੇ ਹੋਰ ਸਿਆਸੀ ਹਸਤੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।



Source link