ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ

ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ
ਪਟਿਆਲਾ: ਗਣਤੰਤਰ ਦਿਵਸ ’ਤੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਮੇਰਾ ਦਿਲ ਕਿਸਾਨਾਂ ਨਾਲ

ਸਰਬਜੀਤ ਸਿੰਘ ਭੰਗੂ

ਪਟਿਆਲਾ, 26 ਜਨਵਰੀ

ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਨ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਉਨ੍ਹਾਂ ਨੇ ਜਿਥੇ ਦਿੱਲੀ ਦੀਆਂ ਹੱਦਾਂ ‘ਤੇ ਧਰਨਾ ਮਾਰੀ ਬੈਠੇ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਕਿਸਾਨਾਂ ਦੇ ਸਿਦਕ ਨੂੰ ਸਿਜਦਾ ਕੀਤਾ, ਉਥੇ ਹੀ ਟਰੈਕਟਰ ਪਰੇਡ ਦੀ ਸਫ਼ਲਤਾ ਸਮੇਤ ਕਿਸਾਨਾਂ ਦੀ ਜਿੱਤ ਦੀ ਕਾਮਨਾ ਵੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਦਾ ਡੇਢ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਤੇ ਉੱਨਤੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਖਾਸ ਕਰਕੇ ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਹੋਰ ਵੀ ਵਡੇਰਾ ਯੋਗਦਾਨ ਰਿਹਾ ਹੈ, ਜਿਸ ਕਰਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਹੋਈ ਬੇਇਨਸਾਫ਼ੀ ਨੂੰ ਦੂਰ ਕਰੇ।

Source link