ਵਾਸ਼ਿੰਗਟਨ, 27 ਜਨਵਰੀ
ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੀ ਸਾਂਝ ਕਦਰਾਂ ਕੀਮਤਾਂ ‘ਤੇ ਹੈ ਅਤੇ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਤ ਹਨ। ਸ੍ਰੀ ਸੰਧੂ ਨੇ ਗਣਤੰਤਰ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ, “ਇਸ ਸਭ ਵਿੱਚ ਭਾਰਤੀ-ਅਮਰੀਕੀ ਭਾਈਚਾਰਾ ਅਮਰੀਕਾ ਨਾਲ ਸਾਡੇ ਸਬੰਧਾਂ ਦਾ ਮਹੱਤਵਪੂਰਨ ਥੰਮ ਹੈ। ਆਸ ਹੈ ਕਿ ਇਹ ਭਾਈਚਾਰਾ ਦੋਵਾਂ ਮੁਲਕਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਅਸੀਂ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।” ਇਸ ਦੌਰਾਨ ਨਿਊ ਯਾਰਕ ਵਿਚਲੇ ਭਾਰਤੀ ਕੌਸਲਖਾਨੇ ਦੇ ਬਾਹਰ ਗਣਤੰਤਰ ਦਿਵਸ ਸਮਾਗਮ ਦੌਰਾਨ ਪ੍ਰਦਰਸ਼ਨ ਕੀਤਾ ਗਿਆ।