ਲਹਿਰਾਗਾਗਾ: ਲਾਲ ਕਿਲ੍ਹੇ ’ਤੇ ਹਿੰਸਾ ਕਰਨ ਵਾਲਿਆਂ ਦੇ ਬਾਈਕਾਟ ਦਾ ਐਲਾਨ

ਲਹਿਰਾਗਾਗਾ: ਲਾਲ ਕਿਲ੍ਹੇ ’ਤੇ ਹਿੰਸਾ ਕਰਨ ਵਾਲਿਆਂ ਦੇ ਬਾਈਕਾਟ ਦਾ ਐਲਾਨ


ਰਮੇਸ਼ ਭਾਰਦਵਾਜ

ਲਹਿਰਾਗਾਗਾ, 28 ਜਨਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 120ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ ਖੰਡੇਬਾਦ,ਹਰਸੇਵਕ ਸਿੰਘ ਲਹਿਲ ਖੁਰਦ, ਜਗਦੀਪ ਸਿੰਘ ਲਹਿਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ,ਬਿੰਦਰ ਸਿੰਘ ਖੋਖਰ, ਜਸਵੀਰ ਕੌਰ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੌਰ ਪਸ਼ੌਰ, ਬੱਬਨ ਕੌਰ ਭੁਟਾਲ ਕਲਾਂ ਨੇ ਦਿੱਲੀ ‘ਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਫਿਰਕਾਪ੍ਰਸਤ ਵਿਅਕਤੀਆਂ ਨੇ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਕੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਤੇ ਅਜਿਹੇ ਲੋਕਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।



Source link