ਟਿਕੈਤ ਸਰਕਾਰ ਨਾਲ ਮੁੜ ਗੱਲਬਾਤ ਕਰਨ ਲਈ ਤਿਆਰ

ਟਿਕੈਤ ਸਰਕਾਰ ਨਾਲ ਮੁੜ ਗੱਲਬਾਤ ਕਰਨ ਲਈ ਤਿਆਰ


ਨਵੀਂ ਦਿੱਲੀ, 29 ਜਨਵਰੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਹੈ ਕਿ ਕਿਸਾਨ ਦੁਬਾਰਾ ਕੇਂਦਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਗੌਰਤਲਬ ਹੈ ਕਿ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਹਿੰਸਾ ਤੋਂ ਬਾਅਦ ਦਿੱਲੀ ਪੁਲੀਸ ਨੇ 33 ਕੇਸ ਦਰਜ ਕਰਕੇ ਛੇ ਕਿਸਾਨ ਨੇਤਾਵਾਂ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ। ਬੀਕੇਯੂ ਦੇ ਕੌਮੀ ਬੁਲਾਰੇ ਟਿਕੈਤ ਨੇ ਗਾਜ਼ੀਪੁਰ ਸਰਹੱਦ ‘ਤੇ ਮੀਡੀਆ ਨੂੰ ਕਿਹਾ, “ਅਸੀਂ ਇਕ ਵਾਰ ਫਿਰ ਕੇਂਦਰ ਨਾਲ ਖੇਤੀਬਾੜੀ ਕਾਨੂੰਨਾਂ’ ‘ਤੇ ਗੱਲ ਕਰਾਂਗੇ। ਅਸੀਂ ਸੰਭਾਵਿਤ ਤਰੀਕਿਆਂ ‘ਤੇ ਵਿਚਾਰ ਕਰਾਂਗੇ। ਅਸੀਂ ਸਰਕਾਰ ਨੂੰ ਸੁਨੇਹਾ ਭੇਜਿਆ ਹੈ ਕਿ ਅਸੀਂ ਚਾਹੁੰਦੇ ਹਾਂ ਉਹ ਗੱਲ ਕਰੇ। “ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਉਹ 18 ਮਹੀਨਿਆਂ ਲਈ ਕਾਨੂੰਨ ਨੂੰ ਮੁਅੱਤਲ ਕਰਨ ਦੇ ਸਰਕਾਰ ਦੇ ਪ੍ਰਸਤਾਵ ਨਾਲ ਸਹਿਮਤ ਹੋਣਗੇ ਤਾਂ ਉਨ੍ਹਾਂ ਜਵਾਬ ਦਿੱਤਾ ਕਿ: “ਨਹੀਂ-ਨਹੀਂ ਅਸੀਂ ਫਿਰ ਸਰਕਾਰ ਨਾਲ ਗੱਲ ਕਰਾਂਗੇ।”



Source link