ਟਵੀਟ ਰਾਹੀਂ ਕਿਸਾਨੀ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਵਾਲੀ ਗ੍ਰੇਟਾ ਥਨਬਰਗ ਖ਼ਿਲਾਫ਼ ਦਿੱਲੀ ਪੁਲੀਸ ਨੇ ਕੇਸ ਦਰਜ ਕੀਤਾ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 4 ਫਰਵਰੀ

ਉੱਘੇ ਵਾਤਾਵਰਨ ਪ੍ਰੇਮੀ ਗ੍ਰੇਟਾ ਥਨਬਰਗ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਟਵੀਟ ਕਰਨ ਦੇ ਦੋਸ਼ ਵਿੱਚ ਦਿੱਲੀ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੇ ਆਪਣੇ ਟਵੀਟ ਵਿੱਚ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਈ ਸੀ, ਜਿਸ ਕਰਕੇ ਦਿੱਲੀ ਪੁਲੀਸ ਨੇ ਉਸ ਖ਼ਿਲਾਫ 153ਏ ਤੇ 120ਬੀ ਤਹਿਤ ਕੇਸ ਦਰਜ ਕੀਤਾ ਹੈ।Source link