ਚੱਕਾ ਜਾਮ: ਦਿੱਲੀ ਪੁਲੀਸ ਨੇ ਧਰਨੇ ਵਾਲੀਆਂ ਥਾਵਾਂ ਨੇੜੇ ਸੁਰੱਖਿਆ ਵਧਾਈ


ਨਵੀਂ ਦਿੱਲੀ, 5 ਫਰਵਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਲਈ ਦਿੱਤੇ ਦੇਸ਼ਵਿਆਪੀ ‘ਚੱਕਾ ਜਾਮ’ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਨੇੜੇ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਬਹੁਪਰਤੀ ਬੈਰੀਕੇਡਿੰਗ ਤੋਂ ਇਲਾਵਾ ਕੰਡਿਆਲੀ ਤਾਰਾਂ ਦੇ ਨਾਲ ਸੜਕਾਂ ‘ਤੇ ਕਿਲਾਂ ਵਾਲੀਆਂ ਲੋਹੇ ਦੀਆਂ ਪਲੇਟਾਂ ਗੱਡੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅੱਜ ਦਿਨੇ ਦਿੱਲੀ ਦੇ ਪੁਲੀਸ ਕਮਿਸ਼ਨਰ ਐੱਸ.ਐੱਨ.ਸ੍ਰੀਵਾਸਤਵਾ ਨੇ ਪੁਲੀਸ ਦੇ ਸਿਖਰਲੇ ਅਧਿਕਾਰੀਆਂ ਨੂੰ ਮਿਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਸੋਸ਼ਲ ਮੀਡੀਆ ‘ਤੇ ਪਾਏ ਵਿਸ਼ਾ ਵਸਤੂ ‘ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਭਲਕ ਲਈ ਤਜਵੀਜ਼ਤ ਚੱਕਾ ਜਾਮ ਲਈ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਦਿੱਲੀ ਪੁਲੀਸ ਦੇ ਪੀਆਰਓ ਚਿਨਮੋਏ ਬਿਸਵਾਲ ਨੇ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਬਾਰਡਰਾਂ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਪੀਟੀਆਈSource link