ਜੈਸ਼-ਏ-ਮੁਹੰਮਦ ਦਾ ਕਾਰਕੁਨ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ


ਸ੍ਰੀਨਗਰ, 5 ਫਰਵਰੀ

ਅਤਿਵਾਦੀ ਗੁੱਟ ਜੈਸ਼-ਏ-ਮੁਹੰਮਦ ਦੇ ਸਰਗਰਮ ਕਾਰਕੁਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸ਼ਮੀਰ ਜ਼ੋਨ ਪੁਲੀਸ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ ‘ਤੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਬਿਜਬਿਹਾੜਾ ਵਾਸੀ ਮੁਨੀਬ ਸੋਫੀ ਨੂੰ ਕੁਲਗਾਮ ਜ਼ਿਲ੍ਹੇ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਫੀ, ਪਾਕਿਤਸਾਨੀ ਅਤਿਵਾਦੀ ਵਲੀਦ ਭਾਈ ਲਈ ਕੰਮ ਕਰਦਾ ਸੀ, ਜੋ ਪਿਛਲੇ ਵਰ੍ਹੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਮਾਰਿਆ ਗਿਆ ਸੀ। ਪੁਲੀਸ ਮੁਤਾਬਕ ਮੁਨੀਬ ਨੂੰ ਅੱਜ ਕਤਰ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਦਿੱਲੀ ਹਵਾਈ ਅੱਡੇ ‘ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। -ਪੀਟੀਆਈSource link