ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦਾ ਸੂਬਾਈ ਧਰਨਾ ਪੰਜਵੇਂ ਦਿਨ ਵੀ ਜਾਰੀ

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦਾ ਸੂਬਾਈ ਧਰਨਾ ਪੰਜਵੇਂ ਦਿਨ ਵੀ ਜਾਰੀ
ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦਾ ਸੂਬਾਈ ਧਰਨਾ ਪੰਜਵੇਂ ਦਿਨ ਵੀ ਜਾਰੀ


ਕਰਮਜੀਤ ਸਿੰਘ ਚਿੱਲਾ

ਐਸ.ਏ.ਐਸ.ਨਗਰ(ਮੁਹਾਲੀ), 5 ਫਰਵਰੀ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਚਾਇਤੀ ਰਾਜ ‘ਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਵੱਲੋਂ ਇੱਥੋਂ ਦੇ ਫੇਜ਼-8 ‘ਚ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ‘ਚ ਲਾਇਆ ਸੂਬਾਈ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਪੈਨਸ਼ਨਰ ਪਿਛਲੇ ਛੇ-ਸੱਤ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ।

ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਜਾਗੀਰ ਸਿੰਘ ਹੰਸਾਲਾ, ਸੁਦਾਗਰ ਸਿੰਘ, ਰਾਮ ਚਰਨ, ਪਵਨ ਕੁਮਾਰ, ਸਰਬਜੀਤ ਸਿੰਘ, ਲਛਮਣ ਸਿੰਘ, ਪਾਲ ਸਿੰਘ, ਤ੍ਰਿਪਤਾ ਦੇਵੀ, ਗੁਰਮੇਲ ਸਿੰਘ ਨੇ ਦੋਸ਼ ਲਾਇਆ ਕਿ ਪੰਚਾਇਤ ਮੰਤਰੀ ਵੱਲੋਂ ਨਵੰਬਰ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਕੇ ਪੈਨਸ਼ਨ ਦੇਣ ਦੇ ਐਲਾਨ ਨੂੰ ਵੀ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਦੇ 2419 ਪੈਨਸ਼ਨਰਾਂ ਨੂੰ ਸ਼ਰਾਬ ਟੈਕਸ ਤੋਂ ਇਕੱਤਰ ਹੁੰਦੀ 200 ਕਰੋੜ ਦੀ ਆਮਦਨ ਤੋਂ ਪੈਨਸ਼ਨ ਮਿਲਦੀ ਸੀ, ਜਿਸ ‘ਤੇ ਸਰਕਾਰ ਨੇ 80 ਕਰੋੜ ਦਾ ਕੱਟ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਉਹ ਪੈਨਸ਼ਨ ਤੋਂ ਵਾਂਝੇ ਹਨ। ਪੈਨਸ਼ਨਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਪੈਨਸ਼ਨਾਂ ਨਹੀਂ ਮਿਲਦੀਆਂ ਉਹ ਪੱਕਾ ਧਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪੈਨਸ਼ਨ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਵਾਈਆਂ ਅਤੇ ਰੋਜ਼ਮਰ੍ਹਾ ਦੇ ਖਰਚਿਆਂ ਤੋਂ ਵੀ ਤੰਗ ਰਹਿਣਾ ਪੈ ਰਿਹਾ ਹੈ। ਉਨ੍ਹਾਂ ਪੰਚਾਇਤ ਵਿਭਾਗ ਦੀ ਪੈਨਸ਼ਨਾਂ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਹਵਾਲੇ ਕਰਨ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰ ਦਿੱਤਾ।Source link