ਉੱਤਰਾਖੰਡ ਦੇ ਚਮੋਲੀ ’ਚ ਹੜ੍ਹ: ਸਮਰਾਲਾ ਦੇ ਪੂਰਬਾ ਪਿੰਡ ਦੇ ਚਾਰ ਨੌਜਵਾਨ ਲਾਪਤਾ


ਪੱਤਰ ਪ੍ਰੇਰਕ

ਸਮਰਾਲਾ, 8 ਫਰਵਰੀ

ਉੱਤਰਾਖੰਡ ਦੇ ਚਮੋਲੀ ‘ਚ ਐਤਵਾਰ ਨੂੰ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਦੀ ਲਪੇਟ ਵਿਚ ਆਉਣ ਕਾਰਨ ਪੰਜਾਬ ਦੇ ਤਹਿਸੀਲ ਸਮਰਾਲਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ ਹੋ ਗਏ ਹਨ। ਇਸ ਪਿੰਡ ਵਿਚੋਂ ਅੱਧੀ ਦਰਜਨ ਦੇ ਕਰੀਬ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਇੱਥੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਜਾਂਦੇ ਹਨ। ਬਲਾਕ ਸਮਿਤੀ ਸਮਰਾਲਾ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਪਿੰਡ ਪੂਰਬਾ ਦੇ ਸਰਪੰਚ ਜਗਰੂਪ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਪੁੱਤਰ ਬਹਾਦਰ ਸਿੰਘ (28), ਸੁਖਵਿੰਦਰ ਸਿੰਘ ਪੁੱਤਰ ਰਾਮ ਆਸਰਾ (45),ਕੇਵਲ ਸਿੰਘ ਪੁੱਤਰ ਕਰਨੈਲ ਸਿੰਘ (45), ਸੁਖਵਿੰਦਰ ਸਿੰਘ ਪੁੱਤਰ ਜਵਾਲਾ ਸਿੰਘ (47) ਲਾਪਤਾ ਦੱਸੇ ਜਾ ਰਹੇ ਹਨ । ਇਨ੍ਹਾਂ ਦੇ ਨਾਲ ਦੇ ਸਾਥੀ ਨੈਬ ਸਿੰਘ ਪੁੱਤਰ ਕਰਨੈਲ ਸਿੰਘ ਹਰਪਾਲ ਸਿੰਘ ਪੁੱਤਰ ਬਹਾਦਰ ਸਿੰਘ ਹੋਰਾਂ ਨਾਲ ਪਰਿਵਾਰਕ ਮੈਂਬਰਾਂ ਦੀ ਲਗਾਤਾਰ ਗੱਲਬਾਤ ਹੋ ਰਹੀ ਹੈ। ਪਿੰਡ ਪੂਰਬਾ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਵੱਲੋਂ ਇਨ੍ਹਾਂ ਦੇ ਸਹੀ ਸਲਾਮਤ ਹੋਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।Source link