ਅਫ਼ਜ਼ਲ ਗੁਰੂ ਦੀ ਬਰਸੀ ਮੌਕੇ ਕਸ਼ਮੀਰ ਬੰਦ


ਸ੍ਰੀਨਗਰ, 9 ਫਰਵਰੀ

ਸੰਸਦ ‘ਤੇ ਹਮਲੇ ਦੇ ਦੋਸ਼ੀ ਅਫ਼ਜ਼ਲ ਗੁਰੂ ਦੀ ਅੱਠਵੀਂ ਬਰਸੀ ਦੇ ਮੱਦੇਨਜ਼ਰ ਕਸ਼ਮੀਰ ਅੱਜ ਬੰਦ ਰਿਹਾ। ਅਫ਼ਜ਼ਲ ਗੁਰੂ ਨੂੰ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 9 ਫਰਵਰੀ 2013 ਨੂੰ ਫਾਂਸੀ ਦਿੱਤੀ ਗਈ ਸੀ। ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿੱਚ ਜ਼ਿਆਦਾਤਰ ਦੁਕਾਨਾਂ, ਪੈਟਰੋਲ ਪੰਪ ਅਤੇ ਹੋਰ ਕਾਰੋਬਾਰ ਬੰਦ ਰਹੇ, ਜਦੋਂਕਿ ਸੜਕਾਂ ‘ਤੇ ਆਵਾਜਾਈ ਘੱਟ ਰਹੀ।-ਪੀਟੀਆਈSource link