ਮਮਤਾ ਨੂੰ ਝਟਕਾ: ਟੀਐੱਮਸੀ ’ਚ ਦਮ ਘੁਟ ਰਿਹਾ ਹੈ, ਇਸ ਲਈ ਰਾਜ ਸਭਾ ਤੋਂ ਅਸਤੀਫਾ ਦੇ ਰਿਹਾ ਹਾਂ: ਦਿਨੇਸ਼ ਤ੍ਰਿਵੇਦੀ


ਅਦਿਤੀ ਟੰਡਨ
ਨਵੀਂ ਦਿੱਲੀ, 12 ਫਰਵਰੀ

ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਟੀਐੱਮਸੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ ਪਾਰਟੀ ਦੇ ਸੀਨੀਅਰ ਨੇਤਾ ਤੇ ਸਾਬਕਾ ਰੇਲਵੇ ਮੰਤਰੀ ਦਿਨੇਸ਼ ਤ੍ਰਿਵੇਦੀ ਨੇ ਰਾਜ ਸਭਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਉਨ੍ਹਾਂ ਦਾ ਦਮ ਘੁਟ ਰਿਹਾ ਹੈ। ਕੇਂਦਰੀ ਬਜਟ ‘ਤੇ ਬੋਲਣ ਲਈ ਉੱਠੇ ਤਾਂ ਸ੍ਰੀ ਤ੍ਰਿਵੇਦੀ ਨੇ ਇਹ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਕਿਹਾ ਉਹ “ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਅਸਤੀਫਾ ਦੇ ਰਹੇ ਹਨ।”Source link