ਨਵੀਂ ਦਿੱਲੀ, 16 ਫਰਵਰੀ
ਦਿੱਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੇ ਮੰਗਲਵਾਰ ਨੂੰ ਕਿਹਾ ਕਿ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਕਾਨੂੰਨ ਅਨੁਸਾਰ ਕੀਤੀ ਗਈ ਹੈ, ਜੋ 22 ਤੋਂ 50 ਸਾਲ ਦੇ ਲੋਕਾਂ ਨਾਲ ਕੋਈ ਵਿਤਕਰਾ ਨਹੀਂ ਕਰਦਾ। ਸ੍ਰੀਵਾਸਤਵ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਗਲਤ ਹੈ ਜਦੋਂ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ 22 ਸਾਲਾ ਵਰਕਰ ਦੀ ਗ੍ਰਿਫਤਾਰੀ ਖਾਮੀਆਂ ਭਰਪੂਰ ਹੈ। ਦਿਸ਼ਾ ਰਵੀ ਨੂੰ ਬੀਤੇ ਸ਼ਨਿਚਰਵਾਰ ਬੰਗਲੌਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ‘ਟੂਲਕਿੱਟ’ ਨੂੰ ਸੋਸ਼ਲ ਮੀਡੀਆ ‘ਤੇ ਸਾਂਝੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਸੀ।