ਜੰਮੂ ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਯੂਰਪੀਅਨ ਯੂਨੀਅਨ ਦਾ ਵਫ਼ਦ ਸ੍ਰੀਨਗਰ ਪੁੱਜਿਆ


ਸ੍ਰੀਨਗਰ, 17 ਫਰਵਰੀ

ਸਾਲ 2019 ਵਿਚ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਤੋਂ ਬਾਅਦ ਯੂਰਪੀਅਨ ਯੂਨੀਅਨ ਪ੍ਰਤੀਨਿਧਾਂ ਦਾ ਵਫ਼ਦ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਉਥੋਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਦੇ ਦੌਰੇ ‘ਤੇ ਪਹੁੰਚਿਆ। ਅਧਿਕਾਰੀਆਂ ਨੇ ਕਿਹਾ ਕਿ ਸਖਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ 20 ਮੈਂਬਰੀ ਵਫਦ ਇਥੇ ਪਹੁੰਚਿਆ। ਉਨ੍ਹਾਂ ਕਿਹਾ ਕਿ ਵਫ਼ਦ ਦੀ ਵੀਰਵਾਰ ਨੂੰ ਜੰਮੂ ਫੇਰੀ ਦੀ ਯੋਜਨਾ ਹੈ।Source link