ਫ਼ਰੀਦਕੋਟ: ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀਆਂ ਮਾਰ ਕੇ ਹੱਤਿਆ


ਜਸਵੰਤ ਜੱਸ

ਫ਼ਰੀਦਕੋਟ, 18 ਫਰਵਰੀ

ਅੱਜ ਇਥੇ ਸ਼ਹਿਰ ਵਿਚ ਅਣਪਛਾਤਿਆਂ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੁਰਲਾਲ ਸਿੰਘ ਉੱਪਰ ਗੋਲੀਆਂ ਚਲਾਈਆਂ ਤੇ ਕਰੀਬ ਛੇ ਗੋਲੀਆਂ ਉਸ ਦੇ ਵੱਜੀਆਂ। ਇਸ ਤੋਂ ਬਾਅਦ ਹਮਲਾਵਰ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ।Source link