ਜਲ ਸਪਲਾਈ ਕਾਮਿਆਂ ਦੇ ਮਸਲੇ ਹੱਲ ਕਰਨ ਲਈ ਬਣੇਗੀ ਨਵੀਂ ਨੀਤੀ


ਪੱਤਰ ਪ੍ਰੇਰਕ

ਮਾਲੇਰਕੋਟਲਾ, 20 ਫਰਵਰੀ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਪੰਜ ਮੈਂਬਰੀ ਵਫ਼ਦ ਦੀ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਅੰਮ੍ਰਿਤਸਰ ਦੀ ਅਗਵਾਈ ਹੇਠ ਮੰਤਰੀ ਰਜ਼ੀਆ ਸੁਲਤਾਨਾ ਤੇ ਉੱਚ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਪੈਨਲ ਮੀਟਿੰਗ ਹੋਈ। ਵਫ਼ਦ ਵਿੱਚ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਸੂਬਾ ਖ਼ਜ਼ਾਨਚੀ ਦਵਿੰਦਰ ਸਿੰਘ ਨਾਭਾ, ਸੂਬਾ ਜੁਆਇੰਟ ਸਕੱਤਰ ਕੁਲਦੀਪ ਸਿੰਘ ਸੰਗਰੂਰ ਅਤੇ ਹੰਸਾ ਸਿੰਘ ਬਰਨਾਲਾ ਮੀਤ ਪ੍ਰਧਾਨ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਜਲ ਸਪਲਾਈ ਵਿਭਾਗ ਵਿਚ ਇਨਲਿਸਟਡ ਸੈਲਫ ਐਂਪਲਾਈਜ਼ ਕਾਮਿਆਂ ਦਾ ਸ਼ੋਸ਼ਣ ਹੋ ਰਿਹਾ ਹੈ। ਇਸ ਤੋਂ ਬਾਅਦ ਮੰਤਰੀ ਰਜ਼ੀਆ ਸੁਲਤਾਨਾ ਨੇ ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ਨਵੀਂ ਨੀਤੀ ਤਿਆਰ ਕਰਨ ਨੂੰ ਆਖਿਆ।



Source link