ਰਵਿੰਦਰ ਰਵੀ
ਬਰਨਾਲਾ, 21 ਫਰਵਰੀ
ਅੱਜ ਇਥੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਵਿੱਚ ਹਿੱਸਾ ਲੈਣ ਲਈ ਲੋਕ ਵਹੀਰਾਂ ਘੱਤ ਕੇ ਪੁੱਜੇ। ਹਾਲਾਤ ਇਹ ਸਨ ਕਿ ਬਰਨਾਲ ਤੋਂ ਧਨੌਲਾ ਤੱਕ ਵਾਹਨਾਂ ਦਾ ਜਾਮ ਲੱਗ ਗਿਆ। ਇਸ ਦੇ ਨਾਲ ਬਰਨਾਲਾ ਸੰਗਰੂਰ ਸੜਕ ‘ਤੇ ਬੱਸਾਂ, ਟਰੱਕਾਂ ਤੇ ਕਾਰਾਂ ਤੇ ਹੋਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਲੋਕਾਂ ਵੱਲੋਂ ਖੇਤੀ ਕਾਨੂੰਨਾਂ ਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।