ਜਲੰਧਰ ਵਿੱਚ ਨਕੋਦਰ ਰੋਡ ’ਤੇ ਹਾਦਸੇ ’ਚ ਇਕ ਹਲਾਕ, ਤਿੰਨ ਜ਼ਖ਼ਮੀ


ਪਾਲ ਸਿੰਘ ਨੌਲੀ

ਜਲੰਧਰ, 22 ਫਰਵਰੀ

ਇਥੇ ਨਕੋਦਰ ਰੋਡ ‘ਤੇ ਅੱਜ ਸਵੇਰੇ ਦੋ ਟਰੱਕਾਂ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਟਰੱਕ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਯੂਨੀਕ ਹੋਮ ਦੇ ਐਨ ਸਾਹਮਣੇ ਹੋਇਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ। ਮੌਕੇ ‘ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।Source link