ਸਰਬੱਤ ਸਿਹਤ ਬੀਮਾ ਯੋਜਨਾ ’ਚ ਪਠਾਨਕੋਟ ਮੋਹਰੀ

ਸਰਬੱਤ ਸਿਹਤ ਬੀਮਾ ਯੋਜਨਾ ’ਚ ਪਠਾਨਕੋਟ ਮੋਹਰੀ


ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ‘ਚੋਂ ਜ਼ਿਲ੍ਹਾ ਪਠਾਨਕੋਟ ਸਭ ਤੋਂ ਵੱਧ ਗਿਣਤੀ ਵਿੱਚ ਯੋਗ ਪਰਿਵਾਰਾਂ ਨੂੰ ‘ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੇ ਘੇਰੇ ਵਿੱਚ ਲਿਆ ਕੇ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਰਾਜ ਸਿਹਤ ਏਜੰਸੀ ਏ.ਬੀ-ਸਰਬੱਤ ਸਿਹਤ ਬੀਮਾ ਯੋਜਨਾ ਦੇ ਸੀਈਓ ਅਮਿਤ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਕਾਮਨ ਸਰਵਿਸ ਸੈਂਟਰਾਂ, ਮੰਡੀ ਬੋਰਡ ਦੀਆਂ ਮਾਰਕੀਟ ਕਮੇਟੀਆਂ ਅਤੇ ਸੇਵਾ ਕੇਂਦਰਾਂ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ, ਜਿਸ ਲਈ 22 ਤੋਂ 28 ਫਰਵਰੀ ਤਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ।



Source link