ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਦੇ ਹਵਾਲੇ ਕੀਤਾ ਜਾ ਸਕਦਾ ਹੈ: ਬਰਤਾਨੀਆਂ ਦੀ ਅਦਾਲਤ ਦਾ ਫ਼ੈਸਲਾ


ਲੰਡਨ, 25 ਫਰਵਰੀ

ਪੀਐੱਨਬੀ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਹੀਰਾ ਕਾਰੋਬਾਰੀ ਨੀਰਵ ਮੋਦੀ ਹਵਾਲਗੀ ਮੁਕੱਦਮਾ ਹਾਰ ਗਿਆ ਹੈ। ਬਰਤਾਨੀਆਂ ਦੇ ਜੱਜ ਨੇ ਕਿਹਾ ਹੈ ਕਿ ਹੀਰਾ ਕਾਰੋਬਾਰੀ ਨੀਰਵ ਮੋਦੀ ਖ਼ਿਲਾਫ਼ ਮਾਮਲਾ ਬਣਦਾ ਨਜ਼ਰ ਆਉਂਦਾ ਹੈ। ਉਨ੍ਹਾ ਕਿਹਾ ਕਿ ਨੀਰਵ ਮੋਦੀ ਨੂੰ ਧੋਖਾਧੜੀ ਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਭਾਰਤ ਦੇ ਹਵਾਲੇ ਕੀਤਾ ਜਾ ਸਕਦਾ ਹੈ।



Source link