ਭਵਾਨੀਗੜ੍ਹ: ਕਿਸਾਨਾਂ ਨੇ ਟੌਲ ਪਲਾਜ਼ਿਆਂ ’ਤੇ ਮਨਾਇਆ ਕਾਲਾ ਦਿਵਸ


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 6 ਮਾਰਚ

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਟੌਲ ਪਲਾਜ਼ਾ ਮਾਝੀ ਵਿਖੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਭਰਭੂਰ ਸਿੰਘ ਮਾਝੀ, ਮੇਜਰ ਸਿੰਘ ਬਾਲਦ ਕਲਾਂ, ਕੁਲਵਿੰਦਰ ਕੌਰ ਬੇਗਮ, ਸਰੂਪ ਸਿੰਘ ਮਾਝੀ, ਹਰਦੀਪ ਸਿੰਘ ਨਕਟੇ ਅਤੇ ਅੰਗਰੇਜ ਸਿੰਘ ਮਾਝੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਕਿਸਾਨ ਸੰਘਰਸ਼ ਹੋਰ ਸੂਬਿਆਂ ਵਿਚ ਫੈਲ ਚੁੱਕਿਆ ਹੈ ਅਤੇ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਭਵਾਨੀਗੜ੍ਹ ਨੇੜੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।Source link