ਲਾਪਤਾ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲੀ

ਲਾਪਤਾ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲੀ


ਬੱਸੀ ਪਠਾਣਾਂ (ਅਜੈ ਮਲਹੋਤਰਾ): ਪਿੰਡ ਸਰਾਣ੍ਹਾ ਦੇ ਲਾਪਤਾ ਨੌਜਵਾਨ ਨਵਜੋਤ ਸਿੰਘ, ਪੁੱਤਰ ਗੁਰਜੀਤ ਸਿੰਘ, ਦੀ ਲਾਸ਼ ਭਾਖੜਾ ਨਹਿਰ ‘ਚੋਂ ਮਿਲੀ ਹੈ। ਉਹ ਪਟਿਆਲਾ ਵਿੱਚ ਆਈਲੈੱਟਸ ਦੀ ਕੋਚਿੰਗ ਲੈ ਰਿਹਾ ਸੀ। ਉਹ ਪਹਿਲੀ ਮਾਰਚ ਨੂੰ ਲਾਪਤਾ ਹੋ ਗਿਆ ਸੀ ਤੇ ਥਾਣਾ ਮੂਲੇਪੁਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਅਗਵਾ ਦਾ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕੀਤੀ ਸੀ। ਮਾਮਲੇ ਦੀ ਤਫਤੀਸ਼ ਕਰ ਰਹੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਨਵਜੋਤ ਸਿੰਘ ਦੀ ਲਾਸ਼ ਪਟਿਆਲਾ ਜ਼ਿਲ੍ਹੇ ਦੇ ਪਿੰਡ ਧਾਮੋਮਾਜਰਾ ਕੋਲੋਂ ਲੰਘਦੀ ਭਾਖੜਾ ਨਹਿਰ ‘ਚੋਂ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਉਸ ਨੇ ਪਿੰਡ ਚਨਾਰਥਲ ਕਲਾਂ ਦੇ ਕੋਲੋਂ ਲੰਘਦੀ ਨਹਿਰ ‘ਚ ਛਾਲ ਮਾਰ ਦਿੱਤੀ ਗਈ ਸੀ।



Source link