ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਕਰੋਨਾ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ ਤੇ 23 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 130 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 114 ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਜਾ ਚੁੱਕੀ ਹੈ।