ਨਵੀਂ ਦਿੱਲੀ, 12 ਮਾਰਚ
ਇਕੋ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 23,285 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1,13,08,846 ਹੋ ਗਈ ਹੈ। ਪਿਛਲੇ 78 ਦਿਨਾਂ ਵਿੱਚ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਇਸ ਤੋਂ ਪਹਿਲਾਂ 24 ਦਸੰਬਰ ਨੂੰ ਇਕ ਦਿਨ ਵਿਚ 24,712 ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 117 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 1,58,306 ਹੋ ਗਈ। ਇਸ ਸਮੇਂ ਦੌਰਾਨ ਪੰਜਾਬ ਵਿੱਚ 18 ਲੋਕਾਂ ਦੀ ਜਾਨ ਕਰੋਨਾ ਕਰਨ ਗਈ।