ਸੰਯੁਕਤ ਕਿਸਾਨ ਮੋਰਚਾ ਵੱਲੋਂ ਕੋਲਕਾਤਾ ਵਿੱਚ ਮਹਾਪੰਚਾਇਤ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੋਲਕਾਤਾ ਵਿੱਚ ਮਹਾਪੰਚਾਇਤ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕੋਲਕਾਤਾ ਵਿੱਚ ਮਹਾਪੰਚਾਇਤ


ਚੰਡੀਗੜ੍ਹ, 13 ਮਾਰਚਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚਲੇ ਗਾਂਧੀ ਬੁੱਤ ਕੋਲ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਮਹਾਪੰਚਾਇਤ ਕੀਤੀ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਯੋਗੇਂਦਰ ਯਾਦਵ, ਮੇਧਾ ਪਾਟਕਰ ਸਣੇ ਕਈ ਨੇਤਾਵਾਂ ਨੇ ਸੰਬੋਧਨ ਕੀਤਾ। ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨ ਨੇਤਾ ਉਥੇ ਪੁੱਜੇ ਹੋਏ ਹਨ। ਉਹ ਲੋਕਾਂ ਨੂੰ ਕੇਂਦਰ ਦੀਆਂ ਕਿਸਾਨ, ਮਜ਼ਦੂਰ, ਆਮ ਲੋਕਾਂ ਤੇ ਛੋਟੇ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਬੁਲਾਰਿਆਂ ਨੇ ਲੋਕਾਂ ਨੂੰ ਕਿਹਾ ਕਿ ਉਹ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜ ਜੁਆਬ ਦੇਣ ਤਾਂ ਜੋ ਦੇਸ਼ ਦੀ ਹਕੂਮਤ ਨੂੰ ਆਮ ਲੋਕਾਂ ਦੀ ਤਾਕਤ ਦਾ ਅੰਦਾਜ਼ਾ ਲੱਗ ਸਕੇ।



Source link