ਬਰਤਾਨੀਆ: ਹਾਊਸ ਆਫ ਲਾਰਡਜ਼ ਵਿੱਚ ਭਾਰਤ ’ਚ ਆਜ਼ਾਦੀ ’ਤੇ ਪਾਬੰਦੀਆਂ ਬਾਰੇ ਚਰਚਾ

ਬਰਤਾਨੀਆ: ਹਾਊਸ ਆਫ ਲਾਰਡਜ਼ ਵਿੱਚ ਭਾਰਤ ’ਚ ਆਜ਼ਾਦੀ ’ਤੇ ਪਾਬੰਦੀਆਂ ਬਾਰੇ ਚਰਚਾ


ਲੰਡਨ, 16 ਮਾਰਚ

ਬਰਤਾਨੀਆ ਦੇ ਉੱਪਰਲੇ ਸਦਨ ਹਾਊਸ ਆਫ ਲਾਰਡਜ਼ ਦੇ ਮੈਂਬਰਾਂ ਨੇ ਭਾਰਤ ਵਿਚਲੀਆਂ ਗ਼ੈਰ ਸਰਕਾਰੀ ਸੰਸਥਾਵਾਂ, ਅਕਾਦਮੀਆਂ ਤੇ ਹੋਰਨਾਂ ਗਰੁੱਪਾਂ ਦੀ ਆਜ਼ਾਦੀ ਦੇ ਮੁੱਦੇ ‘ਤੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੋਂ ਮੰਗ ਕੀਤੀ ਕਿ ਉਹ ਅਗਲੇ ਮਹੀਨੇ ਭਾਰਤ ਫੇਰੀ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਕੋਲ ਇਹ ਮੁੱਦਾ ਜ਼ਰੂਰ ਚੁੱਕਣ।

ਉੱਪਰਲੇ ਸਦਨ ‘ਚ ਕਰਾਸਬੈਂਚ ਤੋਂ ਸੰਸਦ ਮੈਂਬਰ ਲਾਰਡ ਰਿਚਰਡ ਹੈਰਿਸ ਨੇ ‘ਭਾਰਤ: ਆਜ਼ਾਦੀ ‘ਤੇ ਪਾਬੰਦੀਆਂ’ ਦੇ ਮੁੱਦੇ ‘ਤੇ ਬਹਿਸ ਦਾ ਸੱਦਾ ਦਿੱਤਾ ਸੀ। –ਪੀਟੀਆਈ



Source link