ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਮਾਰਚ
ਦਲ ਖਾਲਸਾ ਨੇ ਅੱਜ ਨਵੇਂ ਵਰ੍ਹੇ ਦਾ ਮੂਲ ਨਾਨਕਸ਼ਾਹੀ ਕੈਲੰਡਰ ਅਕਾਲ ਤਖ਼ਤ ਤੋਂ ਜਾਰੀ ਕੀਤਾ। ਇਹ ਕੈਲੰਡਰ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਹੈ। ਅਕਾਲ ਤਖ਼ਤ ‘ਤੇ ਅਰਦਾਸ ਕੀਤੀ ਗਈ ਅਤੇ ਮਗਰੋਂ ਸਕੱਤਰੇਤ ਦੇ ਬਾਹਰ ਕੈਲੰਡਰ ਜਾਰੀ ਕੀਤਾ ਗਿਆ। ਦਲ ਖ਼ਾਲਸਾ ਦੇ ਬੁਲਾਰੇ ਤੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਇਹ ਕੈਲੰਡਰ ਜਥੇਬੰਦੀ ਨਾਲ ਸਬੰਧਤ ਸਿੱਖ ਯੂਥ ਆਫ ਪੰਜਾਬ ਵਲੋਂ ਜਾਰੀ ਕੀਤਾ ਗਿਆ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਕੈਲੰਡਰ ਕਾਰਨ ਸਿੱਖ ਪੰਥ ਵਿੱਚ ਪੈਦਾ ਹੋਏ ਆਪਸੀ ਵਿਵਾਦ ਅਤੇ ਦੁਫਾੜ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦਾ ਆਪਣਾ ਕੈਲੰਡਰ ਹੈ ਅਤੇ ਇਸ ਨੂੰ ਅਪਣਾਇਆ ਜਾਵੇ। ਇਸ ਤੋਂ ਪਹਿਲਾਂ ਅਕਾਲ ਤਖ਼ਤ ਵਲੋਂ ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਜਾ ਚੁੱਕਾ ਹੈ