ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਤਾਂ ਹਸਪਤਾਲ ’ਚ ਦਾਖਲ ਕਰਵਾਇਆ


ਟ੍ਰਿਬਿਊਨ ਨਿਊਜ਼ ਸਰਵਿਸ

ਮੁਕਤਸਰ, 17 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਉਨ੍ਹਾਂ ਦੇ ਬਾਦਲ ਪਿੰਡ ਦੀ ਰਿਹਾਇਸ਼ ‘ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਵੀ ਕਰੋਨਾ ਹੋ ਗਿਆ ਹੈ।

ਹਾਲਾਂਕਿ ਸਿਵਲ ਹਸਪਤਾਲ ਬਾਦਲ ਦੇ ਐੱਸਐੱਮਓ ਡਾ. ਮੰਜੂ ਬਾਂਸਲ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ। ਇਸ ਦੌਰਾਨ ਸ੍ਰੀ ਸੁਖਬੀਰ ਬਾਦਲ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਸਾਬਕਾ ਉਪ ਮੁੱਖ ਮੰਤਰੀ ਨੇ ਨੇ ਕੱਲ੍ਹ ਆਪਣੇ ਆਪ ਨੂੰ ਚੰਡੀਗੜ੍ਹ ਸਥਿਤ ਸੈਕਟਰ 4 ਸਥਿਤ ਰਿਹਾਇਸ਼ ‘ਤੇ ਇਕਾਂਤਵਾਸ ਕਰ ਲਿਆ ਸੀ।Source link