ਸੰਯੁਕਤ ਰਾਸ਼ਟਰ, 18 ਮਾਰਚ
ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਵਿਡ-19 ਮਹਾਮਾਰੀ ਕਾਰਨ ਸਿਹਤ ਸੇਵਾਵਾਂ ‘ਤੇ ਅਸਰ ਕਾਰਨ ਸਾਲ 2020 ਵਿਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਲ-ਨਾਲ ਮਾਵਾਂ ਦੀ ਮੌਤ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਸਕਦੇ ਹਨ। ਇਹ ਮੌਤਾਂ ਦੱਖਣੀ ਏਸ਼ੀਆ ਵਿੱਚ ਸਭ ਤੋਂ ਵੱਧ ਹੋ ਸਕਦੀਆਂ ਹਨ।