ਨਵੀਂ ਦਿੱਲੀ, 24 ਮਾਰਚ
ਏਮਸ ਦੇ ਸਕਿਊਰਿਟੀ ਸਟਾਫ਼ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਸੁਣਾਈ ਦੋ ਸਾਲ ਦੀ ਸਜ਼ਾ ਦਿੱਲੀ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ ਹੈ। ਜਸਟਿਸ ਸੁਰੇਸ਼ ਕੈਤ ਨੇ ਕੇਸ ਵਿੱਚ ਭਾਰਤੀ ਨੂੰ ਦੋਸ਼ੀ ਠਹਿਰਾਉਣ ‘ਤੇ ਵੀ ਰੋਕ ਲਾ ਦਿੱਤੀ ਹੈ। ਜੱਜ ਨੇ ਸੋਮਨਾਥ ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਸਣਾਉਣ ਸਬੰਧੀ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਇੱਥੋਂ ਦੀ ਟਰਾਇਲ ਕੋਰਟ ਨੇ ਮੰਗਲਵਾਰ ਨੂੰ ਭਾਰਤੀ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਮਗਰੋਂ ‘ਆਪ’ ਵਿਧਾਇਕ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਉਨ੍ਹਾਂ ਇਨ੍ਹਾਂ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਵਿਧਾਇਕ ਸੋਮਨਾਥ ਭਾਰਤੀ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ 300 ਲੋਕਾਂ ਨੂੰ ਨਾਲ ਲੈ ਕੇ 9 ਸਤੰਬਰ 2016 ਨੂੰ ਏਮਸ ਦੀ ਕੰਧ ਢਾਹ ਦਿੱਤੀ ਸੀ। -ਪੀਟੀਆਈ