ਢਾਕਾ, 26 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਪਹੁੰਚੇ। ਹਵਾਈ ਅੱਡੇ ‘ਤੇ ਉਨ੍ਹਾਂ ਦੇ ਹਮਰੁਤਬਾ ਸ਼ੇਖ ਹਸੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ੀ ਯਾਤਰਾ ਦੇ ਦੌਰਾਨ ਉਹ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।