ਇਕ ਹਫ਼ਤੇ ਵਿੱਚ ਸਥਿਤੀ ਵਿੱਚ ਸੁਧਾਰ ਨਾ ਹੋਣ ’ਤੇ, ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ: ਕੈਪਟਨ

ਇਕ ਹਫ਼ਤੇ ਵਿੱਚ ਸਥਿਤੀ ਵਿੱਚ ਸੁਧਾਰ ਨਾ ਹੋਣ ’ਤੇ, ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ: ਕੈਪਟਨ


ਚੰਡੀਗੜ੍ਹ, 31 ਮਾਰਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ 8 ਅਪਰੈਲ ਨੂੰ ਸੂਬੇ ਵਿੱਚ ਕੋਵਿਡ-19 ਹਾਲਾਤ ਦੀ ਸਮੀਖਿਆ ਤੋਂ ਬਾਅਦ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਅਗਲੇ ਹਫ਼ਤੇ ਤਕ ਹਾਲਾਤ ਵਿੱਚ ਸੁਧਾਰ ਨਾ ਹੋਣ ‘ਤੇ ਸਖ਼ਤ ਪਾਬੰਦੀਆਂ ਲਗਾਉਣ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਰਕਾਰ ਨੇ ਕੋਵਿਡ-19 ਜਾਂਚ ਅਤੇ ਟੀਕਾਕਰਨ ਤੇਜ਼ ਕਰਨ ਦਾ ਹੁਕਮ ਦਿੰਦਿਆਂ ਸੂਬੇ ਵਿੱਚ 10 ਦਿਨ ਵਿਦਿਅਕ ਅਦਾਰੇ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਸੀ। ਪੰਜਾਬ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। -ਏਜੰਸੀ



Source link