ਨਵੀਂ ਦਿੱਲੀ, 2 ਅਪਰੈਲ
ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ 5-6 ਅਪਰੈਲ ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਉਣਗੇ ਜਿਸ ਦੌਰਾਨ ਉਹ ਦੁਵੱਲੇ ਸਬੰਧਾਂ ਅਤੇ ਸਾਂਝੇ ਹਿੱਤਾਂ ਨਾਲ ਜੁੜੇ ਖੇਤਰੀ ਤੇ ਕੌਮਾਂਤਰੀ ਮੁੱਦਿਆਂ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਯਾਤਰਾ ਦੌਰਾਨ ਲਾਵਰੋਵ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਗੱਲਬਾਤ ਕਰਨਗੇ। -ਏਜੰਸੀ