ਸੀਬੀਆਈ ਡਾਇਰੈਕਟਰ ਦੀ ਨਿਯੁਕਤੀ: ਕੇਂਦਰ 2 ਮਈ ਤੋਂ ਪਹਿਲਾਂ ਮੀਟਿੰਗ ਸੱਦਣ ’ਤੇ ਵਿਚਾਰ ਕਰੇ: ਸੁਪਰੀਮ ਕੋਰਟ


ਨਵੀਂ ਦਿੱਲੀ, 5 ਅਪਰੈਲ

ਸੁਪਰੀਮ ਕੋਰਟ ਨੇ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕੇਂਦਰ ਸਰਕਾਰ ਨੂੰ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਵਾਲੀ ਉੱਚ ਤਾਕਤੀ ਕਮੇਟੀ ਦੀ ਮੀਟਿੰਗ 2 ਮਈ ਤੋਂ ਪਹਿਲਾਂ ਸੱਦਣ ‘ਤੇ ਵਿਚਾਰ ਕਰਨ ਲਈ ਕਿਹਾ ਹੈ। ਸੀਬੀਆਈ ਡਾਇਰੈਕਟਰ ਦੀ ਚੋਣ ਲਈ ਬਣਾਈ ਇਸ ਕਮੇਟੀ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਵਿਰੋਧੀ ਧਿਰ ‘ਚ ਸਭ ਤੋਂ ਵੱਡੀ ਪਾਰਟੀ ਦਾ ਆਗੂ ਤੇ ਭਾਰਤ ਦਾ ਚੀਫ਼ ਜਸਟਿਸ ਸ਼ਾਮਲ ਹੁੰਦੇ ਹਨ। ਐੱਨਜੀਓ ‘ਕੌਮਨ ਕਾਜ਼’ ਵਜੋਂ ਪੇਸ਼ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਵਿੱਚ ਬੇਵਜ੍ਹਾ ਦੇਰੀ ਕਰ ਰਹੀ ਹੈ ਕਿਉਂਕਿ ਉਹ ਮੌਜੂਦਾ ਸੀਜੇਆਈ ਐੱਸ.ਏ.ਬੋਬੜੇ ਨੂੰ ‘ਬਾਈਪਾਸ’ ਕਰਨਾ ਚਾਹੁੰਦੀ ਹੈ, ਜੋ 23 ਅਪਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। -ਪੀਟੀਆਈSource link