ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ ਕੌਮੀ ਫ਼ਰਜ਼: ਮੋਦੀ


ਨਵੀਂ ਦਿੱਲੀ, 8 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣਾ ਕੌਮੀ ਫਰਜ਼ ਹੈ ਅਤੇ ਭਾਰਤ ਇਸ ਮੌਕੇ ਉਨ੍ਹਾਂ ਨੂੰ ਪੂਰਨ ਸ਼ਰਧਾਂਜਲੀ ਭੇਟ ਕਰੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਸਥਾਪਤ ਕੀਤੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਜੀ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਰਸਤਾ ਵਿਖਾਇਆ ਅਤੇ ਬਰਾਬਰੀ, ਸਦਭਾਵਨਾ ਅਤੇ ਤਿਆਗ ਦਾ ਮੰਤਰ ਦਿੱਤਾ ਹੈ, ਜਿਸ ਨੂੰ ਦੇਸ਼ ਦੇ ਹਰ ਨਾਗਰਿਕ ਕੋਲ ਪਹੁੰਚਾਉਦਾ ਕੌਮੀ ਫਰਜ਼ ਹੈ। ਵੀਡੀਓ ਕਾਨਫਰੰਸ ਰਾਹੀਂ ਹੋਈ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਇਸ ਸਮੇਂ ਦੌਰਾਨ ਸ੍ਰੀ ਸ਼ਾਹ ਨੇ ਮੈਂਬਰਾਂ ਦੁਆਰਾ ਸਾਲ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੇ ਬਾਰੇ ਵਿੱਚ ਦਿੱਤੇ ਸੁਝਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਖ ਵੱਖ ਪ੍ਰਾਜੈਕਟਾਂ ਲਈ ਰਾਜ ਸਰਕਾਰ ਵੱਲੋਂ ਕੇਂਦਰ ਨੂੰ ਭੇਜੇ 937 ਕਰੋੜ ਰੁਪਏ ਦੀ ਗ੍ਰਾਂਟ ਨੂੰ ਤੁਰੰਟ ਪਾਸ ਕਰੇ। ਇਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦਾ ਪ੍ਰਾਜੈਕਟ ਵੀ ਸ਼ਾਮਲ ਹੈ।Source link