ਕਣਕ ਦੀ ਸਿੱਧੀ ਅਦਾਇਗੀ ਖ਼ਿਲਾਫ਼ ਆੜ੍ਹਤੀਆਂ ਦੀ ਹੜਤਾਲ ਸਮਾਪਤ


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 10 ਅਪਰੈਲ

ਪੰਜਾਬ ਦੇ ਆੜ੍ਹਤੀਆਂ ਨੇ ਕਣਕ ਦੀ ਸਿੱਧੀ ਅਦਾਇਗੀ ਅਦਾਇਗੀ ਖਿਲਾਫ਼ ਹੜਤਾਲ ਸਮਾਪਤ ਕਰ ਦਿੱਤੀ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਬੰਸ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿਚ ਹੜਤਾਲ ਸਮਾਪਤ ਕਰਨ ‘ਤੇ ਸਹਿਮਤੀ ਬਣੀ ਹੈ ਜਿਸ ਕਾਰਨ ਉਹ ਕਿਸਾਨਾਂ ਦੇ ਖਾਤੇ ਵਿਚ ਸਿੱਧੇ ਪੈਸੇ ਆਉਣ ‘ਤੇ ਸਹਿਮਤ ਹੋ ਗਏ ਹਨ। ਇਸ ਦੇ ਨਾਲ ਹੀ ਆੜ੍ਹਤੀਏ ਖਾਧ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਰਾਜਪੁਰਾ ਮੰਡੀ ਜਾ ਕੇ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।



Source link