ਚੰਡੀਗੜ੍ਹ: ਪੀਜੀਆਈ ਦੀ ਓਪੀਡੀ ਵਿੱਚ ਮਰੀਜ਼ਾਂ ਦਾ ਆਉਣਾ-ਜਾਣਾ 12 ਅਪਰੈਲ ਤੋਂ ਬੰਦ ਕਰ ਦਿੱਤਾ ਗਿਆ ਹੈ। ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਦੀ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਿਰਫ ‘ਟੈਲੀ ਕੰਸਲਟੇਸ਼ਨ ਸਰਵਿਸ’ ਰਾਹੀਂ ਸੇਵਾਵਾਂ ਦਿੱਤੀਆਂ ਜਾਣਗੀਆਂ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। -ਪੱਤਰ ਪ੍ਰੇਰਕ