ਆਰਐੱਸਐੱਸ ਮੁਖੀ ਮੋਹਨ ਭਾਗਵਤ ਕਰੋਨਾ ਪਾਜ਼ੇਟਿਵ


ਨਾਗਪੁਰ: ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਨਾਗਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਆਰਐੱਸਐੱਸ ਨੇ ਅੱਜ ਇੱਕ ਟਵੀਟ ਰਾਹੀਂ ਦੱਸਿਆ, ‘ਭਾਗਵਤ (70) ਵਿੱਚ ਕਰੋਨਾ ਲਾਗ ਦੇ ਆਮ ਲੱਛਣ ਦਿਖਾਈ ਦਿੱਤੇ ਹਨ ਅਤੇ ਉਹ ਨਾਗਪੁਰ ਦੇ ਕਿੰਗਜ਼ਵੇਅ ਹਸਪਤਾਲ ‘ਚ ਦਾਖ਼ਲ ਹਨ। ਉਨ੍ਹਾਂ ਦੀ ਆਮ ਜਾਂਚ ਕੀਤੀ ਜਾ ਰਹੀ ਹੈ ਅਤੇ ਇਹਤਿਆਤ ਵਰਤੀ ਜਾ ਰਹੀ ਹੈ।’ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਨਿਗਰਾਨੀ ਹੇਠ ਹਨ। ਇਸੇ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ। -ਪੀਟੀਆਈ



Source link