ਸੀਬੀਐੱਸਈ ਬੋਰਡ ਪ੍ਰੀਖਿਆਵਾਂ ਬਾਰੇ ਚਰਚਾ ਕਰਨ ਲਈ ਉੱਚ ਪੱਧਰੀ ਮੀਟਿੰਗ ਕਰਨਗੇ ਮੋਦੀ

ਸੀਬੀਐੱਸਈ ਬੋਰਡ ਪ੍ਰੀਖਿਆਵਾਂ ਬਾਰੇ ਚਰਚਾ ਕਰਨ ਲਈ ਉੱਚ ਪੱਧਰੀ ਮੀਟਿੰਗ ਕਰਨਗੇ ਮੋਦੀ


ਨਵੀਂ ਦਿੱਲੀ, 14 ਅਪਰੈਲ

ਦੇਸ਼ ਭਰ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਤੇ ਆਨਲਾਈਨ ਕਰਵਾਉਣ ਸਣੇ ਹੋਰ ਬਦਲਾਂ ‘ਤੇ ਚਰਚਾ ਕਰਨ ਦੀ ਉੱਠ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਕ ਉੱਚ ਪੱਧਰੀ ਮੀਟਿੰਗ ਕਰਨਗੇ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਅੱਜ ਦੁਪਹਿਰ ਨੂੰ ਹੋਣੀ ਹੈ ਜਿਸ ਵਿਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਣਗੇ। ਕਾਂਗਰਸੀ ਆਗੂ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਕਈ ਆਗੂਆਂ ਨੇ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ।



Source link