ਕੈਪਟਨ ਵੱਲੋਂ ਅਮਰੀਕਾ ਵਿਚ ਗੋਲੀਬਾਰੀ ਦੀ ਘਟਨਾ ’ਤੇ ਦੁੱਖ ਜ਼ਾਹਿਰ

ਕੈਪਟਨ ਵੱਲੋਂ ਅਮਰੀਕਾ ਵਿਚ ਗੋਲੀਬਾਰੀ ਦੀ ਘਟਨਾ ’ਤੇ ਦੁੱਖ ਜ਼ਾਹਿਰ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 17 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਫੈਡਐਕਸ ‘ਚ ਹੋਈ ਗੋਲੀਬਾਰੀ ਵਿਚ ਚਾਰ ਸਿੱਖਾਂ ਸਣੇ ਅੱਠ ਜਣਿਆਂ ਦੀ ਹੋਈ ਮੌਤ ‘ਤੇ ਦੁੱਖ ਤੇ ਹੈਰਾਨੀ ਜ਼ਾਹਿਰ ਕੀਤੀ ਹੈ। ਉਨ੍ਹਾਂ ਇਕ ਟਵੀਟ ਕਰ ਕੇ ਕਿਹਾ, ”ਇੰਡੀਆਨਾਪੋਲਿਸ ਵਿਚ ਫੈਡਐਕਸ ‘ਚ ਹੋਈ ਗੋਲੀਬਾਰੀ ਦੀ ਘਟਨਾ ਜਿਸ ਵਿਚ ਚਾਰ ਸਿੱਖਾਂ ਸਣੇ ਅੱਠ ਵਿਅਕਤੀਆਂ ਦੀ ਮੌਤ ਗਈ, ਤੋਂ ਕਾਫੀ ਹੈਰਾਨ ਹਾਂ। ਇਸ ਦੁੱਖ ਦੀ ਘੜੀ ਵਿਚ ਵਾਹਿਗੁਰੂ ਅੱਗੇ ਪੀੜਤ ਪਰਿਵਾਰਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ।” ਜ਼ਿਕਰਯੋਗ ਹੈ ਕਿ ਅਮਰੀਕਾ ਦੇ ਇੰਡੀਆਨਾਪੋਲਿਸ ਵਿਚ ਵਾਪਰੀ ਇਸ ਘਟਨਾ ਵਿਚ ਤਿੰਨ ਔਰਤਾਂ ਸਣੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ।



Source link